post

Jasbeer Singh

(Chief Editor)

Punjab

ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ, ਮਲੇਰਕੋਟਲਾ 'ਚ ਹਾਈਵੇ ਜਾਮ...

post-img

ਕੋਲਕਾਤਾ :(੨੮ ਅਗਸਤ ੨੦੨੪ ): ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਾਲੇਰਕੋਟਲਾ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਰੋਸ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ।ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸ਼ਾਮ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ NHAI ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ।ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਜ਼ਮੀਨ ਐਕਵਾਇਰ ਨੂੰ ਲੈ ਕੇ ਸਖ਼ਤ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜ਼ਮੀਨ ਐਕਵਾਇਰ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ 6 ਸਤੰਬਰ ਨੂੰ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਜਾਣਾ ਹੈ।

Related Post