

ਪੁਲਿਸ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ ਘਨੌਰ, 3 ਮਈ : ਥਾਣਾ ਖੇੜੀ ਗੰਢਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਐਸ.ਆਈ ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਬਢੌਲੀ ਗੁਜਰਾ ਮੋਜੂਦ ਸੀ। ਜਦੋਂ ਪੁਲਿਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਸਾਜਨ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਹਰੀ ਓਮ ਕੰਡਾ ਗੁਰੂ ਅਰਜਨ ਦੇਵ ਕਲੋਨੀ ਰਾਜਪੁਰਾ ਖਿਲਾਫ ਐਨ. ਡੀ. ਪੀ. ਐਸ. ਐਕਟ ਦੀ ਧਾਰਾ 22/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।