ਪੁਲਸ ਮੁਕਾਬਲੇ ਵਿਚ ਇਕ ਮੁਲਜ਼ਮ ਪੁਲਸ ਨੇ ਕੀਤਾ ਗ੍ਰਿਫ਼ਤਾਰ ਲੁਧਿਆਣਾ, 13 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਵਿਚ ਬੀਤੀ ਰਾਤ ਪੁਲਸ ਅਤੇ ਅਪਰਾਧੀਆਂ ਵਿਚਕਾਰ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੁਲਜ਼ਮਾਂ ਵਿੱਚੋਂ ਇੱਕ ਜੋ 10 ਲੱਖ ਰੁਪਏ ਦੀ ਫਿਰੌਤੀ ਲੈਣ ਆਇਆ ਸੀ ਪੁਲਸ ਦੀ ਜਵਾਬੀ ਗੋਲੀਬਾਰੀ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜਮ ਨੇ ਕੀ ਦੱਸਿਆ ਪੁਲਸ ਦੀ ਜਵਾਬੀ ਗੋਲੀਬਾਰੀ ਵਿਚ ਜ਼ਖਮੀ ਹੋਣ ਤੋਂ ਬਾਅਦ ਪਕੜਿਆ ਗਏ ਵਿਅਕਤੀ ਨੇ ਕਿਹਾ ਕਿ ਉਹ ਇੱਕ ਸੁਨਿਆਰੇ ਤੋਂ 10 ਲੱਖ ਰੁਪਏ ਦੀ ਫਿਰੌਤੀ ਲੈਣ ਆਇਆ ਸੀ। ਇਸ ਮੌਕੇ ਉਸ ਨੇ ਆਪਣੇ ਸਾਥੀ ਦੀ ਪਛਾਣ ਵੀ ਦੱਸੀ । ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੇ ਮੁੱਖ ਅਧਿਕਾਰੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਿ਼ਕਾਇਤਕਰਤਾ ਸਚਿਨ ਵਰਮਾ ਨੂੰ 12 ਦਸੰਬਰ-2025 ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਇੱਕ ਵਟਸਐਪ ਕਾਲ ਆਈ । ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ 10 ਲੱਖ ਰੁਪਏ ਨਾ ਦਿੱਤੇ ਤਾਂ ਉਹ ਉਸ ਨੂੰ ਮਾਰ ਦੇਣਗੇ । ਡਰ ਦੇ ਮਾਰੇ ਸਚਿਨ ਫਿਰੌਤੀ ਦੇ ਪੈਸੇ ਦੇਣ ਲਈ ਰਾਜ਼ੀ ਹੋ ਗਿਆ । ਇੰਸਪੈਕਟਰ ਗਗਨਦੀਪ ਸਿੰਘ ਨੇ ਕੀ ਦੱਸਿਆ ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਜ਼ਖ਼ਮੀ ਮੁਲਜ਼ਮ ਰੋਹਿਨ ਮਸੀਹ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਫਰਾਰ ਦੋਸ਼ੀ ਜ਼ੈਨ ਮਸੀਹ ਨੂੰ ਲੱਭਣ ਲਈ ਭਾਲ ਤੇਜ਼ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਨੇ ਮੌਕੇ ਤੋਂ ਹਥਿਆਰ ਜ਼ਬਤ ਕਰ ਲਿਆ ਹੈ ਅਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
