post

Jasbeer Singh

(Chief Editor)

Punjab

ਗੁਮਟਾਲਾ ਪੁਲਸ ਚੌਕੀ `ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

post-img

ਗੁਮਟਾਲਾ ਪੁਲਸ ਚੌਕੀ `ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਬਣੀ ਗੁਮਟਾਲਾ ਪੁਲਸ ਚੌਂਕੀ ਵਿਖੇ ਧਮਾਕੇ ਜਾਂਚ ਵਿਚ ਲੱਗੇ ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਸ ਅਧਿਕਾਰੀਆਂ ਮੁਤਾਰਬਕ ਗੁਮਟਾਲਾ ਪੁਲਸ ਚੌਂਕੀ ਵਿਖੇ ਕੀਤਾ ਗਿਆ ਹਮਲਾ ਜਿਥੇ ਇਕ ਗ੍ਰੇਨੇਡ ਹਮਲਾ ਸੀ ਉਥੇ ਇਹ ਇੱਕ ਤਰ੍ਹਾਂ ਦਾ ਨਾਰਕੋ-ਟੈਰਰ ਮਾਡਿਊਲ ਹੈ । ਉਕਤ ਘਟਨਾਕ੍ਰਮ ਨੂੰ ਜਿਨ੍ਹਾਂ ਦੋ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ ਹੈ ਅਮਰੀਕਾ ਸਥਿਤ ਅਤਿਵਾਦੀ ਹੈਪੀ ਪਾਸੀਆ ਅਤੇ ਡਰੱਗ ਤਸਕਰ ਸਰਵਣ ਭੋਲਾ ਨਾਲ ਜੁੜੇ ਹੋਏ ਹਨ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਿਰਸਾ ਦੇ ਰਹਿਣ ਵਾਲੇ ਬੱਗਾ ਸਿੰਘ ਅਤੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਪੁਸ਼ਕਰ ਸਿੰਘ ਉਰਫ਼ ਸਾਗਰ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ, 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ `ਤੇ ਗ੍ਰਨੇਡ ਹਮਲਾ ਕੀਤਾ ਸੀ । ਪੁਲਸ ਦਾ ਕਹਿਣਾ ਹੈ ਕਿ ਇਹ ਹਮਲਾ ਰਾਜ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ । ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਣ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ । ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਕੇਸ ਵਿੱਚ ਬਠਿੰਡਾ ਜੇਲ ਵਿੱਚ ਬੰਦ ਹੈ । ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅਤਿਵਾਦੀ ਗਤੀਵਿਧੀਆਂ ਨੂੰ ਫੰਡ ਦੇ ਰਿਹਾ ਸੀ । ਪੁਲਸ ਨੇ ਮੁਲਜ਼ਮਾਂ ਤੋਂ ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ । ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ । ਇਨ੍ਹਾਂ ਹਮਲਿਆਂ ਪਿੱਛੇ ਹੈਪੀ ਪਾਸੀਅਨ, ਜੋ ਅਮਰੀਕਾ ਸਥਿਤ ਇੱਕ ਨੈੱਟਵਰਕ ਚਲਾਉਂਦਾ ਹੈ । ਉਹ ਇੱਕ ਬਦਨਾਮ ਅੱਤਵਾਦੀ ਹੈ, ਜੋ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅਤਿਵਾਦੀ ਗਤੀਵਿਧੀਆਂ ਚਲਾ ਰਿਹਾ ਹੈ, ਜਦੋਂ ਕਿ ਸਰਵਣ ਭੋਲਾ ਇੱਕ ਵੱਡਾ ਨਸ਼ਾ ਤਸਕਰ ਹੈ, ਜਿਸ ਦਾ ਨੈੱਟਵਰਕ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤਕ ਫੈਲਿਆ ਹੋਇਆ ਹੈ।ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮਾਡਿਊਲ ਅਤਿਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧ ਨੂੰ ਉਜਾਗਰ ਕਰਦਾ ਹੈ । ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ।

Related Post