post

Jasbeer Singh

(Chief Editor)

crime

ਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

post-img

ਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 43 ਵਿਚ ਹਿਮਾਚਲ ਪ੍ਰਦੇਸ ਸ਼ਹਿਰ ਸਿ਼ਮਲਾ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਕਤਲ ਦੇ ਸਿਰਫ਼ 12 ਘੰਟਿਆਂ ਦੇ ਅੰਦਰ ਹੀ ਪੁਲਸ ਵਲੋਂ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।ਜਾਣਕਾਰੀ ਅਨੁਸਾਰ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਤਲ ਵਿੱਚ ਵਰਤਿਆ ਗਿਆ ਚਾਕੂ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ।ਜਿਨ੍ਹਾਂ ਵਿਅਕਤੀਆਂ ਵਲੋਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਨੇ ਇਹ ਕਤਲ ਲੁੱਟ ਦੇ ਮਕਸਦ ਨਾਲ ਕੀਤਾ ਸੀ । ਮੁਲਜ਼ਮਾਂ ਨੇ ਬੁੱਧਵਾਰ ਰਾਤ ਨੂੰ ਸਿ਼ਮਲਾ ਦੇ ਤਹਿਸੀਲ ਥਿਓਗ, ਪੀਓ ਮਹੋਗ, ਪਿੰਡ ਕੋਗ ਦੇ ਵਸਨੀਕ 35 ਸਾਲਾ ਕਾਕੂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਬਾਲ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ। ਦੋਵੇਂ ਕਿਸ਼ੋਰ ਕਝੇਰੀ ਦੇ ਰਹਿਣ ਵਾਲੇ ਹਨ। ਦੋਵਾਂ ਦੀ ਉਮਰ 16 ਤੋਂ 17 ਸਾਲ ਹੈ।

Related Post