
ਪੁਲਸ ਨੇ ਕੀਤਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਗ੍ਰਿਫ਼ਤਾਰ
- by Jasbeer Singh
- September 10, 2024

ਪੁਲਸ ਨੇ ਕੀਤਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਗ੍ਰਿਫ਼ਤਾਰ ਕਰਾਚੀ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਸੋਮਵਾਰ ਦੇਰ ਰਾਤ ਇਸਲਾਮਾਬਾਦ ਵਿਚ ਛਾਪੇਮਾਰੀ ਤੋਂ ਬਾਅਦ ਨੈਸ਼ਨਲ ਅਸੈਂਬਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਪਿਛਲੇ ਸਾਲ ਤੋਂ ਜੇਲ੍ਹ ਵਿੱਚ ਹਨ। ਇੱਕ ਦਿਨ ਪਹਿਲਾਂ ਪੀਟੀਆਈ ਵਰਕਰਾਂ ਅਤੇ ਨੇਤਾਵਾਂ ਨੇ ਇਮਰਾਨ ਖ਼ਾਨ ਦੀ ਰਿਹਾਈ ਲਈ ਇਸਲਾਮਾਬਾਦ ਵਿੱਚ ਇੱਕ ਰੈਲੀ ਕੱਢੀ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਦੋਸ਼ ਲਾਇਆ ਕਿ ਐਤਵਾਰ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਪੁਲਿਸ ਨੇ ਉਸਦੇ ਮੈਂਬਰਾਂ `ਤੇ ਗੋਲੀਬਾਰੀ ਕੀਤੀ ਸੀ। ਪੀਟੀਆਈ ਦੇ ਕਈ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ। ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ ਇਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਪੀਟੀਆਈ ਨੇਤਾਵਾਂ ਬੈਰਿਸਟਰ ਗੋਹਰ, ਸ਼ੇਰ ਅਫ਼ਜ਼ਲ ਖ਼ਾਨ ਮਰਵਤ ਅਤੇ ਹੋਰਾਂ ਨੂੰ ਇਸਲਾਮਾਬਾਦ ਪੁਲਿਸ ਨੇ ਸੋਮਵਾਰ ਰਾਤ ਨੂੰ ਸੰਸਦ ਦੇ ਬਾਹਰੋਂ ਗ੍ਰਿਫ਼ਤਾਰ ਕੀਤਾ ਸੀ। ਇਸਲਾਮਾਬਾਦ ਪੁਲਿਸ ਦੇ ਬੁਲਾਰੇ ਜਵਾਦ ਤਕੀ ਨੇ ਦੱਸਿਆ ਕਿ ਮਾਰਵਤ, ਸ਼ੋਏਬ ਸ਼ਾਹੀਨ ਅਤੇ ਬੈਰਿਸਟਰ ਗੋਹਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੇ ਐਤਵਾਰ ਨੂੰ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣ ਲਈ ਤਿਆਰ ਹਨ ਪਰ ਅਸਲ ਆਜ਼ਾਦੀ ਲਈ ਆਪਣੇ ਸੰਘਰਸ਼ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ਇਮਰਾਨ ਨੂੰ ਪਿਛਲੇ ਸਾਲ 5 ਅਗਸਤ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ `ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ ।