ਬਟਾਲਾ ਵਿਖੇ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਹੈਰੋਇਨ ਸਮੇਤ ਗ੍ਰਿਫ਼ਤਾਰ
ਬਟਾਲਾ, 30 ਜੁਲਾਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਵਿਖੇ ਥਾਣਾ ਸਿਵਲ ਲਾਈਨ ਪੁਲਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।
ਕੌਣ ਹਨ ਦੋਵੇਂ ਜਣੇ ਜਿਨ੍ਹਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐਸ. ਪੀ. (ਸਿਟੀ) ਸੁਖਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਗਸ਼ਤ ਦੌਰਾਨ ਬੈਕ ਸਾਈਡ ਆਈ. ਟੀ. ਆਈ. ਪਿੰਡ ਸਾਗਰਪੁਰਾ ਬਟਾਲਾ ਵਿਖੇ ਰੋਹਿਤ ਅਤੇ ਅਨਮੋਲ ਨੂੰ 39 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਹੈ ।
ਕੀ ਦੱਸਿਆ ਥਾਣੇ ਦੇ ਐਸ. ਐਚ. ਓ. ਨੇ
ਥਾਣਾ ਸਿਵਲ ਲਾਈਨ ਦੇ ਐਸ. ਐਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਹੋਰ ਖੁਲਾਸੇ ਕੀਤੇ ਜਾ ਸਕਣ । ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ।
