

ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਤੋਂ 7 ਕਿਲੋ ਭੁੱਕੀ ਬਰਾਮਦ ਘਨੌਰ, 12 ਜੂਨ : ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 7 ਕਿਲੋ ਭੁੱਕੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਬਾ-ਹੱਦ ਪਿੰਡ ਮਹਿਮਦਪੁਰ ਕੋਲ ਮੌਜੂਦ ਸੀ। ਪੁਲਿਸ ਨੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 7 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। ਪੁਲਿਸ ਨੇ ਯੁਵਰਾਜ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਿੰਡ ਬੜਾ ਨਯਾਂ ਗਾਓ ਥਾਣਾ ਹਿਡੋਲੀ ਜਿਲਾ ਬੂੰਦੀ ਰਾਜਸਥਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।