ਪੁਲਸ ਨੇ ਕੀਤਾ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼
- by Jasbeer Singh
- February 3, 2026
ਪੁਲਸ ਨੇ ਕੀਤਾ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਫਿਰੋਜ਼ਪੁਰ, 3 ਫਰਵਰੀ 2026 : ਪੰਜਾਬ ਦੇ ਫਿਰੋਜਪੁਰ ਸ਼ਹਿਰ ਦੀ ਪੁਲਸ ਵਲੋਂ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾ ਫਾਸ਼ ਕੀਤਾ ਗਿਆ ਹੈ। ਕਿੰਨੀ ਪਕੜੀ ਗਈ ਹੈ ਹੈਰੋਇਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੇ ਫਿਰੋਜ਼ਪੁਰ ਪੁਲਸ ਵਿੰਗ ਵੱਲੋਂ ਖੂਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੋ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਦੇ ਚਲਦਿਆਂ ਫਿਰੋਜ਼ਪੁਰ ਦੇ ਥਾਣਾ ਸਦਰ ਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਕੋਲੋਂ 5.507 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਵਿਚ ਹੋਇਆ ਪਾਕਿਸਤਾਨ ਆਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਉਕਤ ਵਿਅਕਤੀ ਜਿਸ ਕੋਲੋਂ ਹੈਰੋਇਨ ਪਕੜੀ ਗਈ ਹੈ ਦੇ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁੱਢਲੀ ਜਾਂਚ ਵਿੱਚ ਉਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ । ਪੁਲਸ ਨੇ ਇਸ ਮਾਮਲੇ ਸਬੰਧੀ ਐਫ. ਆਈ. ਆਰ. ਦਰਜ ਕਰਕੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
