

ਯੁੱਧ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ ਚੈਕਿੰਗ ਦੌਰਾਨ ਨਸ਼ਾ ਵੇਚਣ ਵਾਲੇ 02 ਵਿਅਕਤੀਆਂ ਪਾਸੋਂ 15 ਗ੍ਰਾਮ ਹੈਰੋਇਨ ਅਤੇ 05 ਕਿੱਲੋ ਭੁੱਕੀ ਚੂਰਾ ਪੋਸਤ ਬ੍ਰਾਮਦ; 02 ਮੁਲਜ਼ਮ ਗ੍ਰਿਫਤਾਰ 2 ਵਾਹਨ ਇੰਪਾਊਂਡ ਅਤੇ 06 ਵਾਹਨਾਂ ਦੇ ਕੀਤੇ ਚਲਾਨ ਮਿਤੀ 01.03.2025 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 327 ਮੁਕੱਦਮੇ ਦਰਜ ਕਰ ਕੇ 573 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੰਗਰੂਰ, 18 ਜੂਨ ਸ਼੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਥਾਨਕ) ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਐਸ. ਭੂਪਤੀ ਆਈ.ਪੀ.ਐਸ., ਆਈ.ਜੀ.ਪੀ., ਪ੍ਰੋਵਿਜਨਿੰਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ ਕੀਤਾ ਗਿਆ, ਜਿਸ ਦੌਰਾਨ ਕਥਿਤ ਨਸ਼ਾ ਤਸਕਰਾਂ ਦੇ ਘਰਾਂ, ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਨਸ਼ਾ ਵੇਚਣ ਵਾਲੇ 02 ਵਿਅਕਤੀਆਂ ਪਾਸੋਂ 15 ਗ੍ਰਾਮ ਹੈਰੋਇਨ ਅਤੇ 05 ਕਿੱਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਣ ਉਪਰੰਤ ਉਹਨਾਂ ਖਿਲਾਫ 02 ਮੁਕੱਦਮੇ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਰਡਨ ਅਤੇ ਸਰਚ ਅਪਰੇਸ਼ਨ ਦੌਰਾਨ 02 ਵਾਹਨ ਇੰਪਾਊਂਡ ਅਤੇ 06 ਵਾਹਨਾਂ ਦੇ ਚਲਾਨ ਕੀਤੇ ਗਏ ਹਨ । ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਿਤੀ 01.03.2025 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 327 ਮੁਕੱਦਮੇ ਦਰਜ ਕਰ ਕੇ 573 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀਆਨ ਪਾਸੋਂ 6.490 ਕਿਲੋਗ੍ਰਾਮ ਹੈਰੋਇਨ, 3.707 ਕਿਲੋਗ੍ਰਾਮ ਅਫੀਮ, 1.413 ਕਿਲੋਗ੍ਰਾਮ ਸੁਲਫਾ, 2.695 ਕਿਲੋਗ੍ਰਾਮ ਗਾਂਜਾ, 444 ਗ੍ਰਾਂਮ ਚਰਸ, 956 ਕਿਲੋ 425 ਗ੍ਰਾਮ ਭੁੱਕੀ ਚੂਰਾ ਪੋਸਤ, 65.724 ਕਿਲੋਗ੍ਰਾਮ ਹਰੇ ਪੌਦੇ ਪੋਸਤ, 400 ਗ੍ਰਾਮ ਨਸ਼ੀਲਾ ਪਾਊਡਰ, 31954 ਨਸ਼ੀਲੀਆਂ ਗੋਲੀਆਂ, 79 ਨਸ਼ੀਲੀਆਂ ਸ਼ੀਸ਼ੀਆਂ ਅਤੇ 14,68,710/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਨਸ਼ੇ ਦਾ ਸੇਵਨ ਕਰਨ ਵਾਲੇ 298 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਲਈ ਡੀ-ਅਡੀਕਸ਼ਨ ਸੈਂਟਰ ਵਿੱਚ ਦਾਖਲ/ਇਲਾਜ ਕਰਵਾਇਆ ਜਾ ਚੁੱਕਾ ਹੈ ।