
ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
- by Jasbeer Singh
- October 29, 2024

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਪਟਿਆਲਾ : ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਟਿਊਲਿਪ ਸਦਨ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਪ੍ਰਭਨੂਰ ਕੌਰ ਨੇ ਆਪਣੇ ਭਾਸ਼ਣ ਰਾਹੀਂ ਇਸ ਦਿਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ । ਇਸ ਦਿਨ ਭਗਵਾਨ ਰਾਮ ਬੁਰਾਈ 'ਤੇ ਜਿੱਤ ਪ੍ਰਾਪਤ ਕਰਕੇ 14 ਸਾਲ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਪਰਤੇ ਸਨ। ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ । ਸਕੂਲ ਦੇ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੀ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਉਨ੍ਹਾਂ ਲਘੂ ਨਾਟਕ, ਡਾਂਸ, ਸੁਰੀਲੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸਾਰਿਆਂ ਨੂੰ ਸਾਫ਼-ਸੁਥਰੀ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ । ਇਸ ਮੌਕੇ ਸਕੂਲ ਵਿੱਚ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੀਵਾ, ਥਾਲੀ, ਮੋਮਬੱਤੀ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਿਤ ਕੀਤਾ ਗਿਆ। ਰੰਗੋਲੀ ਨੂੰ ਹੋਰ ਆਕਰਸ਼ਕ ਬਣਾਉਣ ਲਈ ਉਨ੍ਹਾਂ ਨੇ ਦੀਵੇ, ਪਲੇਟਾਂ, ਮੋਮਬੱਤੀਆਂ, ਸ਼ੀਸ਼ੇ ਅਤੇ ਮਣਕਿਆਂ ਆਦਿ ਦੇ ਨਾਲ-ਨਾਲ ਵੱਖ-ਵੱਖ ਰੰਗਾਂ ਦੀ ਵਰਤੋਂ ਕੀਤੀ। ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਸੁਖਜੀਤ ਕੌਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਭਾਈ ਦੂਜ ਦੀ ਵਧਾਈ ਦਿੱਤੀ ।