
ਪੁਲਿਸ ਡੀ.ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ
- by Jasbeer Singh
- October 2, 2024

ਪੁਲਿਸ ਡੀ.ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਪਟਿਆਲਾ : ਅੱਜ ਪੁਲਿਸ ਡੀ.ਏ. ਵੀ. ਪਬਲਿਕ ਸਕੂਲ, ਪਟਿਆਲਾ ਵਿੱਚ ਦੀਨ ਦਿਆਲ ਸਪਰਸ਼ ਸਕੀਮ ਤਹਿਤ ਡਾਕ ਵਿਭਾਗ ਵੱਲੋਂ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲਿਆਂ ਦੀ ਗਿਣਤੀ 83 ਸੀ । ਪ੍ਰੀਖਿਆ ਦੇ ਕੁੱਲ ਅੰਕ 50 ਸਨ । ਪ੍ਰੀਖਿਆ ਵਿੱਚ ਜਨਰਲ ਨਾਲੇਜ, ਸਾਇੰਸ, ਹਿਸਟਰੀ, ਭੂਗੋਲ, ਲੋਕਲ ਅਤੇ ਇਨਲੈਂਡ ਫਿਲਾਟਲੀ ਤੇ ਆਧਾਰਿਤ ਬਹੁ- ਚੋਣ ਵਾਲੇ ਪ੍ਰਸ਼ਨ ਪੁੱਛੇ ਗਏ ਸਨ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਗਿਆਨ ਵਿੱਚ ਵਾਧਾ ਕਰਦੀਆਂ ਹਨ । ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।