ਡਾਕਟਰ ਦੇ ਘਰ ਅਤੇ ਕਾਰ ਤੇ ਫਾਇਰਿੰਗ ਮਾਮਲੇ ਵਿਚ ਪੁਲਸ ਨੇ ਕੀਤੇ ਦੋ ਕਾਬੂ
- by Jasbeer Singh
- March 3, 2026
ਡਾਕਟਰ ਦੇ ਘਰ ਅਤੇ ਕਾਰ ਤੇ ਫਾਇਰਿੰਗ ਮਾਮਲੇ ਵਿਚ ਪੁਲਸ ਨੇ ਕੀਤੇ ਦੋ ਕਾਬੂ ਜਲੰਧਰ, 3 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ ਦੇ ਖੇਤਰ ਸੰਤੋਖਪੁਰਾ ਵਿਖੇ ਇਕ ਡਾਕਟਰ ਦੇ ਘਰ ਅਤੇ ਕਾਰ ਤੇ ਫਾਇਰਿੰਗ ਮਾਮਲੇ ਵਿਚ ਪੁਲਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਣ ਹਨ ਦੋਵੇਂ ਜਣੇ ਜਲੰਧਰ ਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਪੁਲਸ ਵਲੋਂ ਸੰਤੋਖਪੁਰਾ ਵਿਖੇ ਡਾਕਟਰ ਦੇ ਘਰ ਅਤੇ ਕਾਰ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿ਼ਫਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਬਡਾਲਾ ਜੋਹਲ ਦੇ ਰਹਿਣ ਵਾਲੇ ਹਨ । ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਗਜੀਤ ਸਿੰਘ ਖਿ਼ਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ । ਕੀ ਸੀ ਮਾਮਲਾ ਤੇ ਕਦੋਂ ਵਪਾਰਿਆ ਸੀ ਜਿ਼ਕਰਯੋਗ ਹੈ ਕਿ 28 ਫਰਵਰੀ ਦੀ ਰਾਤ ਨੂੰ ਬਾਈਕ ਸਵਾਰ ਇਨ੍ਹਾਂ ਦੋਵਾਂ ਹਮਲਾਵਰਾਂ ਨੇ ਡਾਕਟਰ ਦੇ ਘਰ ਅਤੇ ਉਨ੍ਹਾਂ ਦੀ ਨਵੀਂ ਕਾਰ `ਤੇ 10 ਗੋਲੀਆਂ ਚਲਾਈਆਂ ਗਈਆਂ ਸਨ। ਵਾਰਦਾਤ ਸਮੇਂ ਮੁਲਜ਼ਮਾਂ ਦੇ ਮੋਟਰਸਾਈਕਲ `ਤੇ ਇਕ ਧਾਰਮਿਕ ਝੰਡਾ ਲੱਗਾ ਹੋਇਆ ਸੀ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉਹ ਕਰਤਾਰਪੁਰ ਵੱਲ ਫਰਾਰ ਹੋ ਗਏ ਸਨ । ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਦੇਰ ਰਾਤ ਕਾਬੂ ਕਰ ਲਿਆ । ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਵੀ ਬਰਾਮਦ ਕੀਤਾ ।
