
ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨਾਲ ਬੇਰਹਿਮੀ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ : ਰੇਖਾ
- by Jasbeer Singh
- March 19, 2025

ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨਾਲ ਬੇਰਹਿਮੀ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ : ਰੇਖਾ ਅਗਰਵਾਲ ਪਟਿਆਲਾ, 19 ਮਾਰਚ () : ਪਟਿਆਲਾ ਸ਼ਹਿਰ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ 13 ਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਕਾਰ ਪਾਰਕਿੰਗ ਨੂੰ ਲੈ ਕੇ ਹੋਈ ਕਹਾ ਸੁਣੀ ਤੋਂ ਬਾਅਦ ਪੰਜਾਬ ਪੁਲਸ ਦੇ ਚਾਰ ਇੰਸਪੈਕਟਰਾਂ ਤੇ ਬਾਕੀ ਹੋਰ ਪੁਲਸ ਅਧਿਕਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸਦੇ ਪੁੱਤਰ ਅੰਗਦ ਸਿੰਘ ਬਾਠ ਨਾਲ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੁੱਟਮਾਰ ਕਰਕੇ ਕੀਤੀ ਗਈ ਅੰਨੀ ਤਸ਼ੱਦਦ ਦਾ ਸਖ਼ਤ ਵਿਰੋਧ ਕਰਦਿਆਂ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਰੇਖਾ ਅਗਰਵਾਲ ਨੇ ਮੰਗ ਕੀਤੀ ਹੈ ਕਿ ਉਕਤ ਘਟਨਾਕ੍ਰਮ ਵਿਚ ਸ਼ਾਮਲ ਸਮੁੱਚੇ ਪੁਲਸ ਅਧਿਕਾਰੀਆਂ, ਕਰਮਚਾਰੀਆਂ ਨੂੰ ਫੌਰੀ ਕਾਰਵਾਈ ਕਰਦਿਆਂ ਬਰਖਾਸਤ ਕੀਤਾ ਜਾਵੇ। ਰੇਖਾ ਅਗਰਵਾਲ ਨੇ ਕਿਹਾ ਕਿ ਉਕਤ ਮਾਮਲੇ ਵਿਚ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਜਾਂਚ ਵਿਚ ਨਿਰਪੱਖਤਾ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਜੋ ਅੰਨੀ ਤਸ਼ੱਦਦ ਦਾ ਦੋਸ਼ ਲੱਗਿਆ ਹੈ ਦੀ ਜਾਂਚ ਵੀ ਪੁਲਸ ਅਧਿਕਾਰੀਆਂ ਵਲੋਂ ਹੀ ਕੀਤੀ ਜਾ ਰਹੀ ਹੈ ਜੋ ਕਿ ਬਿਲਕੁੱਲ ਗਲਤੀ ਹੈ ਕਿਉੁਂਕਿ ਜੇਕਰ ਪੁਲਸ ਹੀ ਇਸ ਮਾਮਲੇ ਦੀ ਜਾਂਚ ਕਰੇਗੀ ਤਾਂ ਜਾਂਚ ਨਿਰਪੱਖਤਾ ਨਾਲ ਨਹੀਂ ਕੀਤੀ ਜਾ ਸਕੇਗੀ ਤੇ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਸਜ਼ਾ ਵੀ ਨਹੀਂ ਮਿਲ ਸਕੇਗੀ। ਰੇਖਾ ਅਗਰਵਾਲ ਨੇ ਕਿਹਾ ਕਿ ਐਸ. ਐਸ. ਪੀ. ਪਟਿਆਲਾ ਵਲੋਂ ਜਾਂਚ ਦਾ ਸਮਾਂ ਘੇਰਾ ਜੋ ਕਈ ਮਹੀਨਿਆਂ ਦਾ ਦੱਸਿਆ ਜਾ ਰਿਹਾ ਹੈ ਤੇ ਘਟਾ ਦੇ 45 ਦਿਨਾਂ ਦੇ ਅੰਦਰ ਅੰਦਰ ਕਰਨ ਦਾ ਆਖਿਆ ਗਿਆ ਹੈ ਉਹ ਸਪੱਸ਼ਟ ਦਰਸਾਉਂਦਾ ਹੈ ਕਿ ਉਹ ਦਰਸਾ ਰਹੇ ਹਨ ਕਿ ਉਹ ਜਾਂਚ ਸਹੀ ਤਰੀਕੇ ਨਾਲ ਕਰਨਗੇ ਪਰ ਅਜਿਹਾ ਨਹੀਂ ਹੈ ਬਲਕਿ ਜਾਂਚ ਨੂੰ ਪੰਜਾਬ ਪੁਲਸ ਦੇ ਅਧਿਕਾਰੀਆਂ ਵਲੋਂ ਘਟਨਾਕ੍ਰਮ ਦੇ ਜਿੰਮੇਵਾਰ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੱਕ ਵਿਚ ਪੂਰਾ ਕੀਤਾ ਜਾਵੇਗਾ ਤਾਂ ਜੋ ਭਾਰਤੀ ਫੌਜ ਦੇ ਕਰਨਲ ਬਾਠ ਤੇ ਉਸਦੇ ਪੁੱਤਰ ਨੂੰ ਵੀ ਕਿਸੇ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾਂ ਕਰਨ ਦਾ ਦੋਸ਼ੀ ਪਾਇਆ ਜਾ ਸਕੇ। ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਰੇਖਾ ਅਗਰਵਾਲ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਫ਼ੌਜ ਦਾ ਮਾਣ ਸਨਮਾਨ ਬਰਕਰਾਰ ਨਹੀਂ ਰੱਖ ਸਕਦੀ ਤਾਂ ਉਹ ਪੁਲਸ ਅਧਿਕਾਰੀਆਂ ‘ਤੇ ਮਿਸਾਲੀ ਕਾਰਵਾਈ ਕਰਵਾਉਣ ਲਈ ਆਵਾਜ਼ ਉਠਾਉਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.