‘ਆਪਰੇਸ਼ਨ ਪ੍ਰਹਾਰ-2’ ਤਹਿਤ ਪੁਲਸ ਨੇ ਕੀਤੀ 2760 ਟਿਕਾਣਿਆਂ ਤੇ ਛਾਪੇਮਾਰੀ
- by Jasbeer Singh
- February 10, 2026
‘ਆਪਰੇਸ਼ਨ ਪ੍ਰਹਾਰ-2’ ਤਹਿਤ ਪੁਲਸ ਨੇ ਕੀਤੀ 2760 ਟਿਕਾਣਿਆਂ ਤੇ ਛਾਪੇਮਾਰੀ ਚੰਡੀਗੜ੍ਹ 10 ਫਰਵਰੀ 2026 : ਗੈਂਗਸਟਰਾਂ ਵਿਰੁੱਧ ਜੰਗ ਤਹਿਤ ਸ਼ੁਰੂ ਕੀਤੇ ਗਏ ਅਪ੍ਰੇਸ਼ਨਰ ਪ੍ਰਹਾਰ-2 ਦੇ ਪਹਿਲੇ ਦਿਨ ਪੰਜਾਬ ਪੁਲਸ ਦੀ ਟੀਮਾਂ ਨੇ 2760 ਟਿਕਾਣਿਆਂ ਤੇ ਛਾਪੇਮਾਰੀ ਕੀਤੀਆਂ ਹਨ। ਛਾਪੇਮਾਰੀ ਦੌਰਾਨ ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਸ਼ੁਰੂ ਕੀਤੇ ਗਏ ਅਪ੍ਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਜਿਥੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2760 ਟਿਕਾਣਿਆਂ ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ਤਹਿਤ 1200 ਲੋਕਾਂ ਨੂੰ ਗ੍ਰਿ਼ਫਤਾਰ ਵੀ ਕੀਤਾ ਗਿਆ ਹੈ। ਉਕਤ ਛਾਪੇਮਾਰੀ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਕੀ ਦੱਸਿਆ ਵਿਸ਼ੇਸ਼ ਡੀ. ਜੀ. ਪੀ. ਪੰਜਾਬ ਨੇ ਪੰਜਾਬ ਪੁਲਸ ਦੇ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ-2 ਦੇ ਤਹਿਤ ਲਗਭਗ 12 ਹਜ਼ਾਰ ਪੁਲਿਸ ਕਰਮਚਾਰੀਆਂ ਸਮੇਤ 2 ਹਜ਼ਾਰ ਤੋਂ ਵੱਧ ਪੁਲਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਆਪਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ 1,895 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ 1,250 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 40 ਭਗੌੜੇ ਅਪਰਾਧੀ ਅਤੇ 298 ਰੋਕਥਾਮ ਵਾਲੇ ਨਜ਼ਰਬੰਦ ਸ਼ਾਮਲ ਹਨ । ਇਸ ਤੋਂ ਇਲਾਵਾ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ 666 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ।
