

ਪੁਲਿਸ ਨੇ 2 ਵਿਅਕਤੀਆਂ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ ਘਨੌਰ, 7 ਜੂਨ : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਕ੍ਰਿਸ਼ਨ ਚੰਦ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਪਰੋਰ ਮੌਜੂਦ ਸੀ। ਜਦੋਂ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਨ੍ਹਾਂ ਕੋਲੋਂ 24 ਬੋਤਲਾ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਹਰਮਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸ਼ੰਭੂ ਖੁਰਦ ਥਾਣਾ ਸੰਭੂ, ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਮਰਦਾਪੁਰ ਥਾਣਾ ਸੰਭੂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।