
ਭੋਲੇਭਾਲੇ ਲੋਕਾਂ ਦੀ ਸਿਹਤ ਨੂੰ ਜ਼ੋਖਿਮ ਵਿੱਚ ਪਾਉਣ ਵਾਲੇ 2 ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਕੇਸ ਦਰਜ
- by Jasbeer Singh
- March 17, 2025

ਭੋਲੇਭਾਲੇ ਲੋਕਾਂ ਦੀ ਸਿਹਤ ਨੂੰ ਜ਼ੋਖਿਮ ਵਿੱਚ ਪਾਉਣ ਵਾਲੇ 2 ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਕੇਸ ਦਰਜ ਸੰਗਰੂਰ, 17 ਮਾਰਚ : ਬੀਤੇ ਦਿਨੀ਼ ਸੰਗਰੂਰ ਸ਼ਹਿਰ ਵਿਖੇ ਗੰਜਾਪਨ ਦੂਰ ਕਰਨ ਸਬੰਧੀ ਲਗਾਏ ਗਏ ਇੱਕ ਕੈਂਪ ਦੌਰਾਨ ਗੈਰ ਪ੍ਰਮਾਣਿਤ ਦੇਸੀ ਦਵਾਈਆਂ ਦੀ ਵਿਕਰੀ ਕਰਕੇ ਭੋਲੇ ਭਾਲੇ ਲੋਕਾਂ ਦੀ ਸਿਹਤ ਨੂੰ ਜ਼ੋਖਿਮ ਵਿੱਚ ਪਾਉਣ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਵੱਲੋਂ 2 ਵਿਅਕਤੀਆਂ ਖਿਲਾਫ਼ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਜ਼ੋਖਿਮ ਵਿੱਚ ਪਾਉਣ ਦਾ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਜਿਵੇਂ ਹੀ ਮੀਡੀਆ ਦੇ ਇੱਕ ਹਿੱਸੇ ਵਿੱਚ ਪ੍ਰਸਾਰਿਤ ਹੋਈਆਂ ਖਬਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਪੁਲਿਸ ਨਾਲ ਤਾਲਮੇਲ ਕਰਦੇ ਹੋਏ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇ਼ਸ ਦਿੱਤੇ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ (ਆਈ. ਪੀ. ਐਸ.) ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਐਸ. ਐਚ. ਓ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਿ਼ਕਾਇਤਕਰਤਾ ਸੁਖਵੀਰ ਸਿੰਘ ਵਾਸੀ ਸੰਗਰੂਰ ਦੀ ਸਿ਼ਕਾਇਤ ਦੇ ਆਧਾਰ ਉਤੇ ਤੇਜਿੰਦਰਪਾਲ ਸਿੰਘ ਵਾਸੀ ਸੰਗਰੂਰ ਅਤੇ ਅਮਨਦੀਪ ਸਿੰਘ ਵਾਸੀ ਖੰਨਾ ਦੇ ਖਿਲਾਫ਼ ਭਾਰਤੀ ਨਿਆਂਏ ਸੰਹਿਤਾ ਬੀ. ਐਨ. ਐਸ. 2023 ਦੇ ਸੈਕਸ਼ਨ 124 ਅਤੇ ਡਰੱਗਜ਼ ਐਂਡ ਮੈਜਿਕ ਰੈਮੇਡੀਜ਼ (ਓਬਜੇਕਸ਼ਨੇਬਲ ਐਡਵਰਟਾਈਜ਼ਮੈਂਟ) ਐਕਟ 1954 ਦੇ ਸੈਕਸ਼ਨ 7 ਤਹਿਤ ਐਫ. ਆਈ. ਆਰ. ਨੰਬਰ 0058 ਮਿਤੀ 17.03.2025 ਦਰਜ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਤੇਜਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਅਮਨਦੀਪ ਵਾਸੀ ਖੰਨਾ ਦੀ ਭਾਲ ਜਾਰੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.