go to login
post

Jasbeer Singh

(Chief Editor)

crime

ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

post-img

ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਲੁਧਿਆਣਾ : ਸਿਵਲ ਹਸਪਤਾਲ ਲੁਧਿਆਣਾ ਵਿੱਚ ਐਨ. ਡੀ. ਪੀ. ਐਸ. ਐਕਟ ਦੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਆਈ ਪੁਲਸ ਨੇ ਜਦ ਕੁਝ ਵਿਅਕਤੀਆਂ ਨੂੰ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਸ ’ਤੇ ਹੀ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਜਾਂਚ ਅਧਿਕਾਰੀ ਏਐਸਆਈ ਬੂਟਾ ਸਿੰਘ ਦੀ ਸਿ਼਼ਕਾਇਤ ’ਤੇ ਸਤਜੋਤ ਨਗਰ ਧਾਂਦਰਾ ਰੋਡ ਦੇ ਰਹਿਣ ਵਾਲੇ ਅਜੇ ਕੁਮਾਰ ਉਰਫ ਅਜੇ ਅਤੇ ਪਿੰਡ ਫੁੱਲਾਂਵਾਲ ਦੇ ਵਾਸੀ ਬਿਕਰਮਜੀਤ ਸਿੰਘ ਉਰਫ ਘੋੜਾ ਦੇ ਖਿ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੂੰ ਸਿ਼ਕਾਇਤ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ੲ ੇਐਸ ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਮੁਲਜ਼ਮ ਅਜੇ ਕੁਮਾਰ, ਉਦਕਰਮ, ਦੀਪਕ ਕੁਮਾਰ ਬੱਲੜ, ਰੋਹਿਤ ਕੁਮਾਰ ਅਤੇ ਰੈਪਾ ਚਾਹਿਤਪੁਰੀ ਨੂੰ ਲੈ ਕੇ ਉਨਾਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਆਏ ਸਨ। ਇਸੇ ਦੌਰਾਨ ਮੁਲਜ਼ਮ ਅਜੇ ਕੁਮਾਰ ਅਤੇ ਬਿਕਰਮਜੀਤ ਸਿੰਘ ਵੀ ਉੱਥੇ ਆ ਗਏ ਦੋਵਾਂ ਨੇ ਪੁਲਿਸ ਹਿਰਾਸਤ ਵਿੱਚ ਮੁਲਜ਼ਮਾਂ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਜਦ ਦੋਵਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਪੁਲਿਸ ਨਾਲ ਹੱਥਾ ਪਾਈ ਕਰਦਿਆਂ ਮੁਲਾਜ਼ਮਾਂ ਉੱਪਰ ਹਮਲਾ ਕਰ ਦਿੱਤਾ। ਦੋਵੇਂ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਸਿਕਾਇਤ ਵਿੱਚ ਬੂਟਾ ਸਿੰਘ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ. ਐਸ. ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਏਐਸਆਈ ਬੂਟਾ ਸਿੰਘ ਦੀ ਸਿਕਾਇਤ ਤੇ ਅਜੇ ਅਤੇ ਬਿਕਰਮਜੀਤ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Related Post