ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 12 ਜੂਨ : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 470 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਸੂਲਪੁਰ ਜੋੜਾ ਥਾਣਾ ਅਨਾਜ ਮੰਡੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਜਾਨਪਾਲ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੈਕ ਸਾਈਡ ਵੇਰਕਾ ਮਿਲਕ ਪਲਾਂਟ ਮੌਜੂਦ ਸਨ ਤਾ ਜਦੋਂ ਉਪਰੋਕਤ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 470 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
