
ਥਾਣਾ ਸਿਟੀ ਰਾਜਪੁਰਾ ਨੇ ਕੀਤਾ 5 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕ
- by Jasbeer Singh
- July 24, 2024

ਥਾਣਾ ਸਿਟੀ ਰਾਜਪੁਰਾ ਨੇ ਕੀਤਾ 5 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਰਾਜਪੁਰਾ, 24 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਰੋਹਿਤ ਮਲਹੋਤਰਾ ਪੁੱਤਰ ਭਾਰਤ ਭੂਸ਼ਣ ਵਾਸੀ ਗੁਜਰਾਂ ਵਾਲਾ ਪੁਰਾਣਾ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115, 126 (2), 351 (2), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਰਾ ਸਿੰਘ ਵਾਸੀ ਚੁੰਨਾ ਭੱਠੀ ਰਾਜਪੁਰਾ ਅਤੇ ਤਿੰਨ ਚਾਰ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰੋਹਿਤ ਮਲਹੋਤਰਾ ਨੇ ਦੱਸਿਆ ਕਿ 22 ਜੁਲਾਈ 2024 ਨੂੰ ਰਾਤ ਵੇਲੇ ਉਕਤ ਵਿਅਕਤੀਆਂ ਨੇ ਉਸਦੀ ਦੁਰਗਾ ਮੰਦਰ ਰਾਜਪੁਰਾ ਕੋਲ ਘੇਰ ਕੇ ਕੁਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।