ਥਾਣਾ ਸਿਟੀ ਰਾਜਪੁਰਾ ਨੇ ਕੀਤਾ ਅਣਪਛਾਤੇਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਰਾਜਪੁਰਾ, 18 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਰਾਹੁਲ ਵਰਮਾ ਪੁੱਤਰ ਓਮ ਪ੍ਰਕਾਸ਼ਵਾਸੀ ਰੌਸ਼ਨ ਕਾਲੋਨੀ ਪੁਰਾਣਾ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਰਾਹੁਲ ਵਰਮਾ ਨੇ ਦੱਸਿਆ ਕਿ 7 ਅਪੈ੍ਰਲ 2024 ਨੂੰ ਉਸਨੇ ਆਪਣਾ ਮੋਟਰਸਾਈਕਲ ਅਨੇਜਾ ਸਵੀਟਸ ਰਾਜਪੁਰਾ ਦੇ ਬਾਹਰ ਖੜ੍ਹਾ ਕੀਤਾ ਸੀ ਨੂੰ ਕੁੱਝ ਸਮੇਂ ਬਾਅਦ ਆ ਕੇ ਵੇਖਿਆ ਤਾਂ ਮੋਟਰਸਾਈਕਲ ਗਾਇਬ ਸੀ, ਜਿਸਨੂੰ ਕਿਸੇ ਨੇ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
