post

Admin

(Chief Editor)

Crime

ਥਾਣਾ ਸਿਟੀ ਸਮਾਣਾ ਨੇਕੀਤਾ ਇਕ ਵਿਅਕਤੀ ਵਿਰੁੱਧ ਚੋਰੀ ਦਾ ਕੇਸ ਦਰਜ

post-img

ਥਾਣਾ ਸਿਟੀ ਸਮਾਣਾ ਨੇਕੀਤਾ ਇਕ ਵਿਅਕਤੀ ਵਿਰੁੱਧ ਚੋਰੀ ਦਾ ਕੇਸ ਦਰਜ ਸਮਾਣਾ, 24 ਜੁਲਾਈ () : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਸਿਕਾਇਤਕਰਤਾ ਹਰਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਮਵੀਕਲਾਂ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਤੇ ਇਕ ਵਿਅਕਤੀ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹ ਵਿਚ ਰਾਜੂ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਦੁਗਾਲਕਲਾਂ ਥਾਣਾ ਪਾਤੜਾਂ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਿੰਦਰ ਸਿੰਘ ਨੇ ਦੱਸਿਆ ਕਿ 10 ਜੁਲਾਈ ਨੂੰ ਉਸਨੇ ਆਪਣਾ ਮੋਟਰਸਾਈਕਲ ਅੰਬੇਦਕਰ ਚੌਂਕ ਸਮਾਣਾ ਵਿਖੇ ਸਥਿਤ ਰਿਲਾਇੰਸਮਾਰਟ ਦੇ ਬਾਹਰ ਖੜ੍ਹਾ ਕੀਤਾ ਸੀ ਜਿਸਨੂੰ ਉਕਤ ਵਿਅਕਤੀ ਨੇ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram