post

Jasbeer Singh

(Chief Editor)

crime

ਥਾਣਾ ਖੇੜੀ ਗੰਡਿਆ ਪੁਲਸ ਕੀਤਾ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

post-img

ਥਾਣਾ ਖੇੜੀ ਗੰਡਿਆ ਪੁਲਸ ਕੀਤਾ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਰਾਜਪੁਰਾ, 24 ਮਈ : ਥਾਣਾ ਖੇੜੀ ਗੰਡਿਆਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 20 ਬੋਤਲਾਂ ਸ਼ਰਾਬ ਦੀਆਂ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸ਼ੀਸ਼ਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਗੋਪਾਲਪੁਰ ਥਾਣਾ ਖੇੜੀ ਗੰਡਿਆ ਸ਼ਾਮਲ ਹੈ। ਪੁਲਸ ਮੁਤਾਬਕ ਹੌਲਦਾਰ ਰਣਧੀਰ ਕੁਮਾਰ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਡੋਲੀ ਗੁੱਜਰਾਂ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ 20 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post