
Crime
0
ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ
- by Jasbeer Singh
- May 13, 2025

ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਨਾਭਾ, 13 ਮਈ () : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹੀਰਾ ਨਗਰ ਨਾਭਾ ਸ਼ਾਮਲ ਹਨ । ਪੁਲਸ ਮੁਤਾਬਕ ਏ. ਐਸ. ਆਈ. ਰਾਮ ਲਾਲ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੌੜਾਂ ਗੇਟ ਨਾਭਾ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਮਾਲੇਰਕੋਟਲਾ ਰੋਡ ਦੇ ਕੋਲ ਬੰਦ ਪਏ ਯੂਨੀਅਨ ਬੈਂਕ ਕੋਲ ਦੜ੍ਹਾ ਸੱਟਾ ਲਗਾ ਰਿਹਾ ਹੈ, ਜਿਸ ਤੇ ਰੇਡ ਕਰਕੇ 32 ਹ਼ਜ਼ਾਰ 700 ਰੁਪਏ ਦੜ੍ਹੇ ਸੱਟੇ ਦੇ ਬਰਾਮਦ ਕੀਤੇ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।