
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ
- by Jasbeer Singh
- March 26, 2025

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਨਾਭਾ, 26 ਮਾਰਚ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਧਾਰਾ 126 (2), 118 (1), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਨੀ ਵਾਸੀ ਏਕਤਾ ਕਲੋਨੀ ਨਾਭਾ, ਦੀਪੂ, ਗੰਜਾ ਪੁੱਤਰਾਨ ਟਾਕਨ ਵਾਸੀਆਨ ਏਕਤਾ ਕਲੋਨੀ ਨਾਭਾ ਸ਼ਾਮਲ ਹਨ । ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਏਕਤਾ ਕਾਲੋਨੀ ਥੂਹੀ ਰੋਡ ਨਾਭਾ ਨੇ ਦੱਸਿਆ ਕਿ 24 ਮਾਰਚ ਨੂੰ ਦੋ ਵਜੇ ਉਹ ਆਪਣੀ ਮਾਤਾ ਸਣੇ ਏਕਤਾ ਕਾਲੋਨੀ ਨਾਭਾ ਦੇ ਮੋੜ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਸਿ਼ਕਾਇਤਕਰਤਾ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੇ ਪੁਲਸ ਨੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.