
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ
- by Jasbeer Singh
- March 30, 2025

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ ਨਾਭਾ, 30 ਮਾਰਚ () : ਸਦਰ ਕੋਤਵਾਲੀ ਨਾਭਾ ਦੀ ਪੁਲਸ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2)), 3 (5) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਬਠਿੰਡੀਆ ਮੁਹੱਲਾ ਨਾਭਾ ਨੇ ਦੱਸਿਆ ਕਿ 26 ਮਾਰਚ ਨੂੰ ਜਦੋਂ ਉਹ ਪਟਿਆਲਾ ਗੇਟ ਨਾਭਾ ਬੱਸ ਸਟੈਂਡ ਕੋਲ ਆਪਣੇ ਸਾਥੀ ਗੁਰਦਰਸ਼ਨ ਸਿੰਘ ਨਾਲ ਖੜ੍ਹਾ ਸੀ ਤਾਂ ਇਕ ਮੋਟਰਸਾਈਕਲ ਤੇ ਚਾਰ ਅਣਪਛਾਤੇ ਵਿਅਕਤੀ ਆਏ ਅਤੇ ਉਸ ਕੋਲੋਂ ਮੋਬਾਇਲ ਅਤੇ ਪੈਸਿਆਂ ਦੀ ਮੰਗ ਕੀਤੀ ਪਰ ਉਸਦੇ ਇਨਕਾਰ ਕਰਨ ਤੇ ਉਸਦੀ ਰਾਡਾਂ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.