July 9, 2024 05:20:11
post

Jasbeer Singh

(Chief Editor)

crime

ਥਾਣਾ ਕਤਵਾਲੀ ਨਾਭਾ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

post-img

ਥਾਣਾ ਕਤਵਾਲੀ ਨਾਭਾ ਨੇ ਕੀਤਾ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਨਾਭਾ, 4 ਜੁਲਾਈ () - ਥਾਣਾ ਸਦਰ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਕਰਤਾ ਨੈਬ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਏਕਤਾ ਕਲੋਨੀ ਨਾਭਾ ਦੀ ਸ਼ਿਕਾਇਤ ਦੇ ਅਧਾਰ 'ਤੇ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ,279, 337 ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ 25 ਜੂਨ 2024 ਨੂੰ ਜਦੋਂ ਉਸਦਾ ਲੜਕਾ ਦਿਲਪ੍ਰੀਤ ਸਿੰਘ ਆਪਣੇ ਦੋਸਤਾਂ ਰਣਜੀਤ ਸਿੰਘ ਅਤੇ ਸਾਹਿਲ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੋੜਾਂ ਗੇਟ ਨਾਭਾ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫਤਾਰ ਨਾਲ ਲਿਆ ਕੇ ਦਿਲਪ੍ਰੀਤ ਸਿੰਘ ਹੋਰਾਂ ਦੇ ਮੋਟਰਸਾਈਕਲ ਵਿੱਚ ਮਾਰੀ ਜੋ ਦੁਰਘਟਨਾ ਵਿੱਚ ਤਿੰਨਾਂ ਦੇ ਸੱਟਾਂ ਲੱਗੀਆਂ, ਜਿਸ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post