
Crime
0
ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
- by Jasbeer Singh
- August 3, 2024

ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇਚਾਲਕ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਪਟਿਆਲਾ, 3 ਅਗਸਤ ( ) : ਥਾਣਾ ਕੋਤਵਾਲੀ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਵੀਨਸ ਕਾਲੋਨੀ ਨੇੜੇ ਸੰਧੂ ਨਰਸਿੰਗ ਹੋਮ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106 ਬੀ. ਐਨ. ਐਸ. ਤਹਿਤ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਪ੍ਰੀਤ ਸਿੰਘ ਨੇਦੱਸਿਆ ਕਿ 1 ਅਗਸਤ ਨੂੰ ਉਸਦੇ ਪਿਤਾ ਸਕੂਟਰੀ ਤੇ ਸਵਾਰ ਹੋਕੇ ਆਰਿਆ ਸਮਾਜ ਪਾਰਕ ਦੋਕੋਲ ਜਾ ਰਹੇ ਸਨ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਲੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਕਾਰ ਨਾਲ ਫੇਟ ਮਾਰੀ ਤੇ ਐਕਸੀ ਡੈਂਟ ਹੋਣ ਤੇ ਇਲਾਜ ਦੌਰਾਨ ਮੌਤ ਹੋਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।