
ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ
- by Jasbeer Singh
- August 5, 2024

ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ ਪਟਿਆਲਾ, 5 ਅਗਸਤ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਰਵਨ ਕੁਮਾਰ ਪੁੱਤਰ ਚੰੁਨੀ ਲਾਲ ਵਾਸੀ ਕਿਰਾਏਦਾਰ ਨੇੜੇ ਸਰਕਾਰੀ ਸਕੂਲ ਮਥੂਰਾ ਕਲੋਨੀ ਪਟਿਆਲਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਮਥੁਰਾ ਕਾਲੋਨੀ ਪਟਿਆਲਾ ਵਿਖੇ ਕਿਰਾਏ ਤੇ ਰਹਿੰਦਹੀ ਹੈ, ਜਿਥੇ ਉਸ ਨਾਲ ਹੋਰ ਕਈ ਵਿਅਕਤੀ ਵੀ ਕਮਰਿਆਂ ਵਿਚ ਰਹਿੰਦੇ ਹਨ ਤੇ ਉਕਤ ਸਰਵਨ ਕੁਮਾਰ ਵੀ ਜੋ ਕਿ ਉਥੇ ਹੀ ਰਹਿੰਦਾ ਹੈ। ਸਿ਼ਕਾਇਤਕਰਤਾ ਨੇ ਦੱਸਿਆ ਕਿ 3 ਅਗਸਤ ਨੂੰ ਉਸਦੀ ਲੜਕੀ ਜੋ ਕਿਰਾਏਦਾਰਾਂ ਦੇ ਵਿਹੜੇ ਵਿਚ ਖੇਡ ਰਹੀ ਸੀ ਨੇਉਸਦੀ ਲੜਕੀ ਨੂੰ ਆਪਣੇ ਕਮਰੇ ਅੰਦਰ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।