ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 12 ਜੂਨ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ੇਰਮਾਜਰਾ ਥਾਣਾ ਪਸਿਆਣਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਜਸਟਿਨ ਸਾਦਿਕ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਘਲੋੜੀ ਗੇਟ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਪੰਜ ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
