ਥਾਣਾ ਕੋਤਵਾਲੀ ਪੁਲਬਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 31 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਵੀ ਪੁੱਤਰ ਚੰਦਰਾਨ ਵਾਸੀ ਨੇੜੇ ਤਲਾਓ ਰੋੜੀ ਕੁੱਟ ਮੁਹੱਲਾ ਸਨੌਰੀ ਅੱਡਾ ਪਟਿਆਲਾ ਸ਼ਾਮਲ ਹਨ। ਪੁਲਸ ਮੁਤਾਬਕ ਹੌਲਦਾਰ ਹਰਨਾਮ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਨੌਰੀ ਅੰਡਾ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਘਲੌੜੀ ਗੇਟ ਦੇ ਮੜ੍ਹੀਆਂ ਦੇ ਕੋਲ ਸ਼ਰਾਬ ਵੇਚ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
