

ਥਾਣਾ ਕੋਤਵਾਲੀ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 5 ਜੂਨ : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਲੂਮੀਨੀਅਮ ਫੋਇਲ ਪੇਪਰ ਅਤੇ ਲਾਈਟਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਵਰੁਣ ਬੱਸੀ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰ. 207 ਸ਼ੂਦਾ ਵਾਲਾ ਮੁਹੱਲਾ ਟੀ.ਬੀ ਹਸਪਤਾਲ ਰੋਡ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਤੇਜਿੰਦਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਿਸ ਪਾਰਟੀ ਨਾਲ ਟੀ. ਬੀ. ਹਸਪਤਾਲ ਬੈਕਸਾਇਡ ਮੌਜੂਦ ਸਨ ਤਾਂ ਦੇਖਿਆ ਕਿ ਉਕਤ ਵਿਅਕਤੀ ਨਸੇ਼ ਦਾ ਸੇਵਨ ਕਰ ਰਿਹਾ ਸੀ, ਜਿਸਨੂੰ ਕਾਬੂ ਕਰਕੇ ਉਸ ਕੋਲੋਂ ਐਲੂਮੀਨੀਅਮ ਫੋਇਲ ਪੇਪਰ ਅਤੇ ਲਾਇਟਰ ਬ੍ਰਾਮਦ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।