

ਥਾਣਾ ਕੋਤਵਾਲੀ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 8 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਰਾਮ ਕ੍ਰਿਸ਼ਨ ਵਾਸੀ ਤੇਗ ਬਾਗ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 333,115, 126 (2) ,351 (2) ੇ (3), 3 (5) ਬੀ. ਐਨ. ਐਸ. ਤਹਿਤ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੰਜੇ ਕਲੋਨੀ ਪਟਿਆਲਾ ਅਤੇ ਨਰੇਸ਼ ਕੁਮਾਰ ਪੁੱਤਰ ਹੁਕਮ ਚੰਦ ਵਾਸੀ ਤੇਜਬਾਗ ਕਲੋਨੀ ਪਟਿਆਲਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਨੇ ਦੱਸਿਆ ਕਿ 6 ਜੁਲਾਈ ਨੂੰ ਉਪਰੋਕਤ ਦੋਵੇਂ ਵਿਅਕਤੀ ਉਸਦੇ ਘਰ ਦੇ ਬਾਹਰ ਖੜ੍ਹ ਕੇ ਗਾਲੀ ਗਲੋਚ ਕਰ ਰਹੇ ਸਨ ਤੇ ਜਦੋਂ ਉਸਨੇ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਉਪਰੋਕਤ ਦੋਵੇਂ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਉਸਦੇ ਘਰ ਦੇ ਅੰਦਰ ਦਾਖਲ ਹੋ ਕੇ ਉਸਦੇ ਪਰਿਵਾਰ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰਕੇ ਜਾਨੋਂ ਮਾਰਨਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।