
ਥਾਣਾ ਲਾਹੌਰੀ ਗੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 11, 2025

ਥਾਣਾ ਲਾਹੌਰੀ ਗੇਟ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 11 ਜੂਨ : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 33 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆਸ਼ੂ ਪੁੱਤਰ ਸਾਕਾ ਵਾਸੀ ਢੇਹਾ ਬਸਤੀ ਭੀਮ ਨਗਰ ਨੇੜੇ ਸਫਾਬਾਦੀ ਗੇਟ ਥਾਣਾ ਲਾਹੋਰੀ ਗੇਟ ਪਟਿਆਲਾ ਸ਼ਾਮਲ ਹੈ।ਪੁਲਸ ਮੁਤਾਬਕ ਐਸ. ਆਈ. ਚੈਨ ਸੁੱਖ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁੱਡਾ ਗਰਾਊਂਡ ਪਟਿਆਲਾ ਵਿਖੇ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 33 ਗਾ੍ਰਮ ਚਿੱਟਾ, ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.