ਥਾਣਾ ਲਾਹੌਰੀ ਗੇਟ ਨੇ ਕੀਤਾ ਅਣਪਛਾਤੇ ਵਿਅਕਤੀਆਂ ਖਿਲਾਫ਼ ਚੋਰੀ ਦਾ ਕੇਸ ਦਰਜ ਪਟਿਆਲਾ, 23 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਗਗਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਨਾਭਾ ਗੇਟ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ 14 ਜੁਲਾਈ ਨੂੰ ਸ਼ਾਮ ਸਮੇਂ ਉਸਨੇ ਆਪਣਾ ਮੋਟਰਸਾਈਕਲ ਵੱਡੀ ਬਾਰਾਂਦਰੀ ਅੰਦਰ ਖੜ੍ਹਾ ਕੀਤਾ ਸੀ ਸ਼ਾਮ 4 ਵਜੇ ਜਦੋਂ ਆ ਕੇ ਦੇਖਿਆ ਗਿਆ ਤਾਂ ਮੋਟਰਸਾਈਕਲ ਗਾਇਬ ਸੀ, ਜਿਸਨੂੰ ਕਿਸੇ ਨੇ ਚੋਰੀ ਕਰ ਲਿਆ ਸੀ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Stay Connected
Popular News
Latest update
