ਥਾਣਾ ਕੋਤਵਾਲੀ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 5 ਜੂਨ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ ਪੁੱਤਰ ਮਲੂਕਾ ਵਾਸੀ ਅਲੋਹਰਾ ਗੇਟ ਨਾਭਾ ਥਾਣਾ ਕੋਤਵਾਲੀ ਨਾਭਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਬਲਵਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਾਰਵਤੀ ਖੋਖਾ ਨਾਭਾ ਕੋਲ ਮੌਜੂਦ ਸਨ ਤਾਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 60 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
