

ਥਾਣਾ ਪਸਿਆਣਾ ਪੁਲਸ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 4 ਜੂਨ : ਥਾਣਾ ਪਸਿਆਣਾ ਪੁਲਸ ਨੇ ਇਕ ਮਹਿਲਾ ਵਿਰੁੱਧ ਐਕਸਾਈਜ਼ ਐਕਟ ਤਹਿਤ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਭਜੋ ਕੋਰ ਪਤਨੀ ਪਾਲਾ ਸਿੰਘ ਵਾਸੀ ਪਿੰਡ ਚੂਹੜਪੁਰ ਮਰਾਸੀਆ ਥਾਣਾ ਪਸਿਆਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਭਗਵੰਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ ਪੁਆਇੰਟ ਜਾਹਲਾਂ ਮੌੜ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਮਹਿਲਾ ਭੱਜੋ ਕੌਰ ਪਿੰਡ ਚੂਹੜਪੁਰ ਮਰਾਸੀਆ ਦੇ ਬਸ ਅੱਡਾ ਤੇ ਸ਼ਰਾਬ ਵੇਚਣ ਲਈ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.