

ਥਾਣਾ ਪਸਿਆਣਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 6 ਜੂਨ : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 2 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, ਡੋਡੇ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸ਼ੇਰਮਾਜਰਾ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਬਲਜੀਤ ਰਾਮ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸ਼ੇਰਮਾਜਰਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 2 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, ਡੋਡੇ ਬਰਾਮਦ ਹੋਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।