post

Jasbeer Singh

(Chief Editor)

crime

ਥਾਣਾ ਪਾਤੜਾਂ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਪਾਤੜਾਂ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਾਤੜਾਂ, 4 ਜੂਨ : ਥਾਣਾ ਪਾਤੜਾਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 106 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਦੀਪ ਸਿੰਘ ਪੁੱਤਰ ਨਾਥਾ ਰਾਮ ਵਾਸੀ ਖਾਸਪੁਰ ਕਲੋਨੀ ਥਾਣਾ ਪਾਤੜਾਂ ਸ਼ਾਮਲ ਹਨ। ਪੁਲਸ ਮੁਤਾਬਕ ਐਸ. ਆਈ. ਕੁਲਦੀਪ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਨਰਵਾਣਾ ਰੋਡ ਪਾਤੜਾਂ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਅਨਾਜ ਮੰਡੀ ਪਾਤੜਾਂ ਵਿਚ ਬਣੀ ਪਾਣੀ ਵਾਲੀ ਟੈਂਕੀ ਕੋਲ ਖੜ੍ਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ 106 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post