ਥਾਣਾ ਸਦਰ ਨਾਭਾ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 19 ਮਈ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 8 ਗ੍ਰਾਮ ਚਿੱਟਾ, ਹੈਰੋਇਨ ਅਤੇ 21 ਹਜ਼ਾਰ 950 ਰੁਪਏ ਡਰੱਗ ਮਨੀ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦਲਵਿੰਦਰ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹਨ। ਕੀ ਹੈ ਸਮੁੱਚਾ ਮਾਮਲਾ : ਪੁਲਸ ਮੁਤਾਬਕ ਏ. ਐਸ. ਆਈ. ਗੁਰਬੀਰ ਸਿੰਘ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪੁਲ ਚੋਆ ਛੀਂਟਾਵਾਲਾ ਕੋਲ ਮੋਜੂਦ ਸੀ ਤਾਂ ਉਪਰੋਕਤ ਵਿਅਕਤੀ ਦੀ ਕਾਰ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 8 ਗ੍ਰਾਮ ਚਿੱਟਾ / ਹੈਰੋਇਨ ਅਤੇ 21,950 ਰੁਪਏ ਡਰੱਗ ਮਨੀ ਬ੍ਰਾਮਦ ਹੋਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
