

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 7 ਜੂਨ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 115 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੱਬੀ ਪੁੱਤਰ ਰਾਜ ਕੁਮਾਰ ਵਾਸੀ ਢੇਹਾ ਬਸਤੀ ਅਲੋਹਰਾ ਗੇਟ ਨਾਭਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਕੋਲ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਲਈ ਗੰਦੇ ਪਾਣੀ ਦੀ ਡਰੇਨ ਨਾਭਾ ਕੋਲ ਖੜ੍ਹਾ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈਤੇ ਜਦੋਂ ਰੇਡ ਕੀਤੀ ਗਈ ਤਾਂ ਉਸ ਕੋਲੋਂ 115 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।