
ਥਾਣਾ ਸਦਰ ਪਟਿਆਲਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਕੇਸ ਦਰਜ
- by Jasbeer Singh
- July 23, 2024

ਥਾਣਾ ਸਦਰ ਪਟਿਆਲਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਕੇਸ ਦਰਜ ਪਟਿਆਲਾ, 23 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਕਰਤਾਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੁਰਾਦਪੁਰ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 420 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਰਜੀਤ ਕੋਰ ਪਤਨੀ ਪ੍ਰਮਜੀਤ ਸਿੰਘ, ਦਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਆਨ ਪਿੰਡ ਮੁਰਾਦਪੁਰ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕਰਤਾਰ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਕੁਲਦੀਪ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ 80 ਹਜ਼ਾਰ ਰੁਪਏ ਉਪਰੋਕਤ ਵਿਅਕਤੀਆਂ ਨੇ ਲੈ ਲਏ ਪਰ ਬਾਅਦ ਵਿਚ ਨਾ ਤਾਂ ਉਨ੍ਹਾਂ ਦੀ ਲੜਕੀ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।