ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼
- by Jasbeer Singh
- August 21, 2024
ਥਾਣਾ ਸਦਰ ਰਾਜਪੁਰਾ ਨੇ ਕੀਤਾ ਤਿੰਨ ਜਣਿਆਂ ਵਿਰੁੱਧ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਰਾਜਪੁਰਾ, 21 ਅਗਸਤ () : ਥਾਣਾ ਸਦਰ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਜਗਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਜਣਿਆਂ ਵਿਰੁੱਧ ਧਾਰਾ 115 (2), 126 (2), 351 (2,3), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੀਰ ਸਿੰਘ ਪੁੱਤਰ ਅਮਰੀਕ ਸਿੰਘ, ਗੁਰਕੀਰਤ ਸਿੰਘ ਪੁੱਤਰ ਜਸਵੀਰ ਸਿੰਘ, ਗਗਨਦੀਪ ਸਿੰਘ ਵਾਸੀਆਨ ਪਿੰਡ ਚੰਦੂਆ ਖੁਰਦ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.