ਥਾਣਾ ਸਦਰ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
- by Admin
- July 23, 2024
ਥਾਣਾ ਸਦਰ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਰਾਜਪੁਰਾ, 23 ਜੁਲਾਈ () : ਥਾਣਾ ਸਦਰ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਅਮਰਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਪਿਲਖਣੀ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118 (1), 351 (2), 351 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਹਿਲ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਪਿਲਖਣੀ ਥਾਣਾ ਸਦਰ ਰਾਜਪੁਰਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਅਮਰਿੰਦਰ ਸਿੰਘ ਨੇ ਦੱਸਿਆ ਕਿ 11 ਜੁਲਾਈ ਨੂੰ ਜਦੋਂ ਉਹ ਆਪਣੇ ਖੇਤਾਂ ਵਿਚ ਸੀ ਤਾਂ ਪਾਣੀ ਦੀ ਵਾਰੀ ਨੂੰ ਲੈ ਕੇ ਉਪਰੋਕਤ ਵਿਅਕਤੀ ਨੇ ਉਸਦੀ ਗੰਢਾਸੇ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
