
ਥਾਣਾ ਸਦਰ ਸਮਾਣਾ ਨੇ ਕੀਤਾ ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ 22 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼
- by Jasbeer Singh
- July 20, 2024

ਥਾਣਾ ਸਦਰ ਸਮਾਣਾ ਨੇ ਕੀਤਾ ਵਿਦੇਸ਼ ਭੇਜਣ ਦਾ ਝਾਂਸਾ ਦੇਣ ਦੇ ਨਾਮ ਤੇ 22 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੀਤਾ ਮਹਿਲਾ ਤੇ ਪੁਰਸ ਖਿਲਾਫ਼ ਕੇਸ ਦਰਜ ਸਮਾਣਾ, 20 ਜੁਲਾਈ (ਦਰਦ) : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਤਲਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਘਿਉਰਾ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 420, 406, 120 ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਵਨ ਸਚਦੇਵਾ ਪੁੱਤਰ ਮਹੇਸ਼ ਚੰਦ, ਸਿ਼ਵਾਨੀ ਮਿਸ਼ਰਾ ਪਤਨੀ ਪਵਨ ਸਚਦੇਵਾ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਤਲਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਹਾਂ ਨੇ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 22 ਲੱਖ 75 ਹਜ਼ਾਰ ਰੁਪਏ ਲੈ ਲਏ ਤੇ ਬਾਅਦ ਵਿਚ ਨਾ ਤਾਂ ਪੈਸੇ ਵਾਪਸ ਕੀਤੇ ਤੇ ਨਾ ਹੀ ਲੜਕੇ ਨੂੰ ਵਿਦੇਸ਼ ਭੇਜਿਆ, ਜਿਸ ਤੇ ਜਾਂਚ ਪੜ੍ਹਤਾਲ ਕਰਨ ਉਪਰੰਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।