
ਥਾਣਾ ਸਦਰ ਸਮਾਣਾ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 4, 2025

ਥਾਣਾ ਸਦਰ ਸਮਾਣਾ ਕੀਤਾ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 4 ਜੂਨ : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਇਕ ਲਾਈਟਰ, ਇਕ ਸਿਲਵਰ ਪਾਈਪ ਸਮੇਤ ਸਿਲਵਰ ਪੇਪਰ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਜਸਵਿੰਦਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਬੱਸ ਅੱਡਾ ਮਵੀਕਲਾਂ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਨਸ਼ਾ ਕਰਨ ਦਾ ਆਦੀ ਹੈ ਅਤੇ ਅੱਜ ਵੀ ਪਿੰਡ ਮਵੀਕਲਾਂ ਕੋਲ ਬੈਠਾ ਚਿੱਟਾ, ਹੈਰੋਇਨ ਪੀ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਉਸ ਕੋਲੋਂ ਇਕ ਲਾਈਟਰ, ਇਕ ਸਿਲਵਰ ਪਾਈਪ ਸਮੇਤ ਸਿਲਵਰ ਪੇਪਰ ਬਰਾਮਦ ਕੀਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.