ਥਾਣਾ ਸਦਰ ਸਮਾਣਾ ਕੀਤਾ ਇਕ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸਮਾਣਾ, 27 ਮਈ : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਇਕ ਮਹਿਲਾ ਵਿਰੁੱਧ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵੰਤ ਕੋਰ ਪਤਨੀ ਸੰਦੀਪ ਸਿੰਘ ਵਾਸੀ ਪਿੰਡ ਮੁਰਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਸਰਬਜੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲੀ ਸੂਆ ਪਿੰਡ ਮਿਆਲ ਕਲਾਂ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਰਾਜਵੰਤ ਕੌਰ ਅਨਾਜ ਮੰਡੀ ਮਿਆਲ ਕਲਾਂ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਹੀ ਹੈ, ਜਿਸ ਤੇ ਰੇਡ ਕਰਕੇ ਮਹਿਲਾ ਕੋਲੋਂ 100 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
