
ਥਾਣਾ ਸਦਰ ਸਮਾਣਾ ਨੇ ਕੀਤਾ ਚਾਰ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
- by Jasbeer Singh
- August 3, 2024

ਥਾਣਾ ਸਦਰ ਸਮਾਣਾ ਨੇ ਕੀਤਾ ਚਾਰ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਸਮਾਣਾ, 3 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਜਸਪ੍ਰੀਤ ਕੌਰ ਪਤਨੀ ਅਸ਼ੋਕੀ ਕੁਮਾਰ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115, 126, 85, 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਸ਼ੋਕੀ ਕੁਮਾਰ, ਬੰਟੀ ਰਾਮ ਪੁੱਤਰਾਨ ਨਾਨਕ ਰਾਮ, ਨਾਨਕ ਰਾਮ ਪੁੱਤਰ ਕਰਤਾਰਾ ਰਾਮ, ਪਿੰਕੀ ਦੇਵੀ ਪਤਨੀ ਨਾਨਕ ਰਾਮ ਵਾਸੀਆਨ ਪਿੰਡ ਬੰਮਣਾ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ ਉਸਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਅਸ਼ੋਕੀ ਕੁਮਾਰ ਨਾਲ ਹੋਇਆ ਸੀ ਤੇ ਵਿਆਹ ਮਗਰੋਂ ਉਪਰੋਕਤ ਵਿਅਕਤੀ ਉਸਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਤੇ 29 ਜੁਲਾਈ 2024 ਨੂੰ ਉਸਦਾ ਭਰਾ ਜਦੋਂ ਉਸਨੂੰ ਛੱਡਣ ਉਸਦੇ ਘਰ ਆਇਆ ਤਾਂ ਉਪਰੋਕਤ ਵਿਅਕਤੀਆਂ ਨੇ ਦੋਹਾਂ ਦੀ ਘੇਰ ਕੇ ਕੁੱਟਮਾਰ ਕੀਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।