

ਥਾਣਾ ਸਦਰ ਸਮਾਣਾ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਸਮਾਣਾ, 26 ਜੁਲਾਈ (ਦਰਦ) : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀਪਇੰਦਰ ਕੌਰ ਚੇਅਰਮੈਨ ਦੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 406, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਮਕਾਨ ਨੰ. 17-ਐਫ, ਗਲੀ ਨੰ. 3 ਪ੍ਰਤਾਪ ਨਗਰ ਪਟਿ, ਗੁਰਤੇਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੁੱਪਕੀ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦੀਪਇੰਦਰ ਕੌਰ ਨੇ ਦੱਸਿਆ ਕਿ ਉਹ ਨੈਸ਼ਨਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਪਿੰਡ ਅਸਰਪੁਰ ਚੁਪਕੀ ਚਲਾਉਂਦੀ ਹੈ ਅਤੇ ਉਪਰੋਕਤ ਵਿਅਕਤੀਆਂ ਵਿਚੋਂ ਸੁਖਦੇਵ ਸਿੰਘ ਫੀਸ ਕਲਰਕ ਤੇ ਗੁਰਤੇਜ ਸਿੰਘ ਅਸਿਸਟੈਂਟ ਪ੍ਰੋਫੈਸ ਰ ਹੈ ਨੇ ਆਪਸ ਵਿਚ ਮਿਲੀਭੁਗਤ ਕਰਕੇ ਵਿਦਿਆਰਥੀਆਂ ਦੀਆਂ ਆਈਆਂ ਫੀਸਾਂ ਨੂੰ ਆਪਣੇ ਖਾਤਿਆਂ ਵਿਚ ਪੁਆ ਕੇ 69 ਲੱਖ 97 ਹਜ਼ਾਰ 800 ਰੁਪਏ ਦੀ ਧੋਖਾਧੜਾ ਕੀਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।