post

Jasbeer Singh

(Chief Editor)

crime

ਥਾਣਾ ਸ਼ੰਭੂ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

ਥਾਣਾ ਸ਼ੰਭੂ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਸ਼ੰਭੂ, 12 ਜੂਨ : ਥਾਣਾ ਸ਼ੰਭੂ ਪੁਲਸ ਨੇ ਇਕ ਵਿਅਕਤੀ ਵਿਰੁੱਧ 7 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯੁਵਰਾਜ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਿੰਡ ਬੜਾ ਨਯਾਂ ਗਾਓ ਥਾਣਾ ਹਿਡੋਲੀ ਜਿਲਾ ਬੂੰਦੀ ਰਾਜਸਥਾਨ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਮਹਿਮਦਪੁਰ ਮੌਜੂਦ ਸੀ ਨੇ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 7 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post